TSK

TSK · ਰਸੂਲਾਂ ਦੇ ਕਰਤੱਬ 8:32

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਚੁੱਪ ਕੀਤਾ ਗੂੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਟ ਛੱਡੀ, ਅਤੇ ਮੇਰਾ ਦੁੱਖ ਵੱਧ ਪਿਆ।

ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ।

ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!

ਮੈਂ ਉਹਨਾਂ ਨੂੰ ਲੇਲਿਆਂ ਵਾਂਗੂੰ ਮੇਂਢਿਆਂ ਅਤੇ ਬੱਕਰਿਆਂ ਵਾਂਗੂੰ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ।

ਤਦ ਯਿਸੂ ਨੇ ਆਖਿਆ, ‹ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ› ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।

ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, ‹“ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”›

ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।