TSK

TSK · ਰਸੂਲਾਂ ਦੇ ਕਰਤੱਬ 8:40

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ, ਅਬੇਨੇਜ਼ਰ ਤੋਂ ਚੁੱਕ ਕੇ ਅਸ਼ਦੋਦ ਸ਼ਹਿਰ ਵਿੱਚ ਪਹੁੰਚਾ ਦਿੱਤਾ।

¶ ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ।

¶ ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ।

ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।

ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।

ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਆ ਕੇ ਹਾਕਮ ਨੂੰ ਚਿੱਠੀ ਦਿੱਤੀ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ।

ਉਪਰੰਤ ਫ਼ੇਸਤੁਸ ਨੇ ਉੱਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰਬੰਦ ਹੈ ਅਤੇ ਮੈਂ ਆਪ ਉੱਥੇ ਜਲਦੀ ਜਾਣ ਨੂੰ ਤਿਆਰ ਹਾਂ।

¶ ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।