¶ ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: ‹“ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।›
TSK
TSK · ਰਸੂਲਾਂ ਦੇ ਕਰਤੱਬ 8:5
Treasury of Scripture Knowledge references in ਪੰਜਾਬੀ IRV.
‹ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।›
ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।
¶ ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।
ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।
ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,
ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।
ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ।