ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!
TSK
TSK · ਰਸੂਲਾਂ ਦੇ ਕਰਤੱਬ 9:21
Treasury of Scripture Knowledge references in ਪੰਜਾਬੀ IRV.
ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।
ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?
ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”
ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?
¶ ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।
¶ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ।
ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ।
¶ ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।