TSK

TSK · ਰਸੂਲਾਂ ਦੇ ਕਰਤੱਬ 9:40

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦੋਂ ਅਲੀਸ਼ਾ ਘਰ ਵਿੱਚ ਆਇਆ, ਵੇਖੋ ਬਾਲਕ ਮਰਿਆ ਹੋਇਆ ਉਸ ਦੇ ਮੰਜੇ ਉੱਤੇ ਪਿਆ ਸੀ।

ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ।

ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ‹ਹੇ ਗੂੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!›

ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,

ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l

ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ।