TSK

TSK · ਰਸੂਲਾਂ ਦੇ ਕਰਤੱਬ 9:41

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤਰ ਜਿਉਂਦਾ ਹੈ!

ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ।

ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ।

ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।

¶ ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।