TSK

TSK · ਰਸੂਲਾਂ ਦੇ ਕਰਤੱਬ 9:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ। ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ।

ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ?

ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।

ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।

ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।