TSK

TSK · ਰਸੂਲਾਂ ਦੇ ਕਰਤੱਬ 9:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਸ਼ਾਊਲ ਨੇ ਫ਼ਲਿਸਤੀਆਂ ਦਾ ਦਲ ਦੇਖਿਆ ਤਾਂ ਡਰ ਗਿਆ ਅਤੇ ਉਹ ਦਾ ਮਨ ਡਾਢਾ ਕੰਬਿਆ

ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।

ਮੈਂ ਉਸ ਦੇ ਰਾਹ ਵੇਖੇ ਹਨ, ਪਰ ਮੈਂ ਉਸ ਨੂੰ ਚੰਗਾ ਕਰਾਂਗਾ, ਮੈਂ ਉਸ ਦੀ ਅਗਵਾਈ ਕਰਾਂਗਾ, ਅਤੇ ਉਸ ਨੂੰ ਅਤੇ ਉਸ ਦੇ ਨਾਲ ਸੋਗ ਕਰਨ ਵਾਲਿਆਂ ਨੂੰ ਤਸੱਲੀਆਂ ਬਖ਼ਸ਼ਾਂਗਾ।

ਜਦੋਂ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ!

‹ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।›

¶ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?

ਉਹ ਸ਼ਮਊਨ, ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ।

ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।

ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।

ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।

ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।

ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।

ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ।

¶ ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।

ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।