TSK

TSK · ਆਮੋਸ 2:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।

ਜਿਹੜਾ ਇਖ਼ਤਿਆਰ ਵਾਲਿਆਂ ਨੂੰ ਤੁੱਛ ਜਿਹੇ ਕਰ ਦਿੰਦਾ, ਅਤੇ ਧਰਤੀ ਦੇ ਨਿਆਂਈਆਂ ਨੂੰ ਫੋਕਟ ਬਣਾ ਦਿੰਦਾ ਹੈ।

ਮੋਆਬ ਦਾ ਸਿੰਗ ਭੰਨਿਆ ਗਿਆ ਅਤੇ ਉਹ ਦੀ ਬਾਂਹ ਤੋੜੀ ਗਈ, ਯਹੋਵਾਹ ਦਾ ਵਾਕ ਹੈ।