ਜ਼ਬੂਰ 89:36
TSK
ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
TSK
Treasury of Scripture Knowledge references in ਪੰਜਾਬੀ IRV.
ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
¶ ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਉਹ ਉਹਨਾਂ ਨੂੰ ਫੜ੍ਹਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਰਬਤ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ
ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ।
ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ਼ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ਼ ਵਿੱਚ ਇਕੱਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।