TSK

TSK · ਕੁਲੁੱਸੀਆਂ 2:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।

¶ ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।

ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।

ਉਸ ਨੇ ਉਸ ਨੂੰ ਆਖਿਆ, ‹ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰ।›

‹ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।›

‹ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।›

ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।

ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।

ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ।

ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।

¶ ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!

¶ ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!

ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ।

¶ ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,

ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।

ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ?

ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।