ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ।
TSK
TSK · ਦਾਨੀਏਲ 1:8
Treasury of Scripture Knowledge references in ਪੰਜਾਬੀ IRV.
ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ l ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜ੍ਹਾਵਿਆਂ ਨੂੰ ਖਾਧਾ!
ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
ਯਹੋਵਾਹ ਨੇ ਆਖਿਆ ਕਿ ਇਸ ਤਰ੍ਹਾਂ ਇਸਰਾਏਲ ਉਹਨਾਂ ਕੌਮਾਂ ਦੇ ਵਿਚਕਾਰ ਆਪਣੀ ਅਸ਼ੁੱਧ ਰੋਟੀ ਖਾਇਆ ਕਰੇਗਾ, ਜਿਹਨਾਂ ਵਿੱਚ ਮੈਂ ਉਹਨਾਂ ਨੂੰ ਧੱਕਾਂਗਾ।
ਉਹ ਯਹੋਵਾਹ ਦੇ ਦੇਸ ਵਿੱਚ ਨਾ ਵੱਸਣਗੇ, ਪਰ ਇਫ਼ਰਾਈਮ ਮਿਸਰ ਨੂੰ ਮੁੜੇਗਾ, ਅਤੇ ਉਹ ਅੱਸ਼ੂਰ ਵਿੱਚ ਅਸ਼ੁੱਧ ਚੀਜ਼ਾਂ ਖਾਣਗੇ।
ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।
ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ।
ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ?
ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।