ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।”
TSK
TSK · ਦਾਨੀਏਲ 10:16
Treasury of Scripture Knowledge references in ਪੰਜਾਬੀ IRV.
ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ? ਅਤੇ ਉਹ ਸਾਰੇ ਅਚਰਜ਼ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ।”
¶ ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ।”
ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ।
ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।
ਸ਼ਾਮ ਦੇ ਵੇਲੇ ਉਸ ਬਚੇ ਹੋਏ ਦੇ ਪਹੁੰਚਣ ਤੋਂ ਪਹਿਲਾਂ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੱਕ, ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ। ਮੇਰਾ ਮੂੰਹ ਖੁੱਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ।
ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।
ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।
ਹਾਂ, ਬੇਨਤੀ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜ਼ਿਬਰਾਏਲ, ਜਿਹ ਨੂੰ ਮੈਂ ਪਹਿਲੋਂ ਪਹਿਲ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੂਹਿਆ। ਇਹ ਤ੍ਰਿਕਾਲਾਂ ਦੀ ਭੇਟ ਚੜਾਉਣ ਦੇ ਵੇਲੇ ਦੇ ਲੱਗਭੱਗ ਸੀ
ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ।
ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ?
‹ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।›
ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ।