ਅਤੇ ਉਹਨਾਂ ਦੇ ਪੈਰ ਸਿੱਧੇ ਸਨ ਅਤੇ ਉਹਨਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਰਗੀਆਂ ਸਨ ਅਤੇ ਉਹ ਮਾਂਜੇ ਹੋਏ ਪਿੱਤਲ ਵਾਂਗੂੰ ਚਮਕਦੇ ਸਨ।
TSK
TSK · ਦਾਨੀਏਲ 10:6
Treasury of Scripture Knowledge references in ਪੰਜਾਬੀ IRV.
ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।
ਮੈਂ ਵੇਖਿਆ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੱਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੱਕ ਚਾਨਣ ਦੀ ਚਮਕ ਦਿਖਾਈ ਦਿੱਤੀ, ਜਿਸ ਦਾ ਰੰਗ ਚਮਕਦੇ ਹੋਏ ਪਿੱਤਲ ਵਰਗਾ ਸੀ।
ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।
ਪੰਜਵੀਂ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀਂ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਕਰਨ ਦੀ, ਬਾਰ੍ਹਵੀਂ ਕਟਹਲੇ ਦੀ।