TSK

TSK · ਦਾਨੀਏਲ 10:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।

ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ,

ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।”

ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।

ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ।