2 ਰਾਜਾ 8:14
TSK
ਫੇਰ ਉਹ ਅਲੀਸ਼ਾ ਕੋਲੋਂ ਤੁਰ ਪਿਆ ਅਤੇ ਆਪਣੇ ਸੁਆਮੀ ਕੋਲ ਆ ਕੇ ਉਸ ਨੇ ਉਸ ਨੂੰ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?” ਤਦ ਉਹ ਬੋਲਿਆ, ਉਸ ਨੇ ਮੈਨੂੰ ਦੱਸਿਆ ਕਿ ਤੂੰ ਚੰਗਾ ਹੋ ਜਾਵੇਂਗਾ।
TSK
Treasury of Scripture Knowledge references in ਪੰਜਾਬੀ IRV.
ਫੇਰ ਉਹ ਅਲੀਸ਼ਾ ਕੋਲੋਂ ਤੁਰ ਪਿਆ ਅਤੇ ਆਪਣੇ ਸੁਆਮੀ ਕੋਲ ਆ ਕੇ ਉਸ ਨੇ ਉਸ ਨੂੰ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?” ਤਦ ਉਹ ਬੋਲਿਆ, ਉਸ ਨੇ ਮੈਨੂੰ ਦੱਸਿਆ ਕਿ ਤੂੰ ਚੰਗਾ ਹੋ ਜਾਵੇਂਗਾ।
ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
ਦਬਾਉਣ ਵਾਲੀ ਫ਼ੌਜ ਉਸ ਦੇ ਅੱਗੇ ਦਬਾਈ ਜਾਏਗੀ ਅਤੇ ਤੋੜੀ ਜਾਏਗੀ, ਹਾਂ, ਨੇਮ ਦੇ ਸ਼ਹਿਜ਼ਾਦਾ ਵੀ ਨਾਲੇ ਹੀ
ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ।
ਉਸ ਨੇ ਉਨ੍ਹਾਂ ਨੂੰ ਆਖਿਆ, ‹ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਉਹ ਹੀ ਹੈ।›