ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀਂ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ। ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ?
TSK
TSK · ਦਾਨੀਏਲ 11:27
Treasury of Scripture Knowledge references in ਪੰਜਾਬੀ IRV.
¶ ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ।
ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
ਉਹ ਆਪਣੀ ਜੀਭ ਨੂੰ ਧਣੁੱਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ।
ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ।
ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੈਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ।
ਠਹਿਰਾਏ ਹੋਏ ਵੇਲੇ ਸਿਰ ਉਹ ਮੁੜੇਗਾ ਅਤੇ ਦੱਖਣ ਵੱਲ ਆਵੇਗਾ ਪਰ ਉਸ ਵੇਲੇ ਅਜਿਹਾ ਹਾਲ ਨਾ ਹੋਵੇਗਾ ਜਿਹੋ ਜਿਹਾ ਪਹਿਲਾਂ ਸੀ।
ਅਤੇ ਅਖ਼ੀਰ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧੱਕ ਦੇਵੇਗਾ ਅਤੇ ਉੱਤਰ ਦਾ ਰਾਜਾ ਰੱਥ ਅਤੇ ਘੋੜ ਚੜ੍ਹੇ ਅਤੇ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਗੂੰ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਹਨਾਂ ਦੇਸਾਂ ਵਿੱਚ ਵੜੇਗਾ ਅਤੇ ਆਫ਼ਰੇਗਾ ਅਤੇ ਲੰਘੇਗਾ।
ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।›
¶ ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।