ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
TSK
TSK · ਦਾਨੀਏਲ 11:37
Treasury of Scripture Knowledge references in ਪੰਜਾਬੀ IRV.
¶ ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ, ਨਾ ਉਹ ਦੇ ਖੇਤ ਦਾ, ਨਾ ਉਹ ਦੇ ਦਾਸ ਦਾ, ਨਾ ਉਹ ਦੀ ਦਾਸੀ ਦਾ, ਨਾ ਉਹ ਦੇ ਬਲ਼ਦ ਦਾ, ਨਾ ਉਹ ਦੇ ਗਧੇ ਦਾ, ਅਤੇ ਨਾ ਹੀ ਆਪਣੇ ਗੁਆਂਢੀ ਦੀ ਕਿਸੇ ਚੀਜ਼ ਦਾ ਲਾਲਚ ਕਰ।
ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ।
ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ!
ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ।
ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ।