TSK

TSK · ਦਾਨੀਏਲ 11:41

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ।

ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਲੋਕਾਂ ਨੇ ਦਿਲ ਤੋਂ ਮੇਰੀ ਵਿਧੀਆਂ ਵੱਲ ਧਿਆਨ ਨਾ ਲਗਾਇਆ l

ਪਰ ਓੜਕ ਨੂੰ ਮੈਂ ਫਿਰ ਅੰਮੋਨੀਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।

ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ, ਪੂਰਬ ਅਤੇ ਮਨਭਾਉਂਦੇ ਦੇਸ ਵੱਲ ਬਹੁਤ ਹੀ ਵੱਧ ਗਿਆ।

ਉਹ ਆਪਣੇ ਸ਼ਾਹੀ ਡੇਰੇ ਸਮੁੰਦਰ ਤੇ ਪ੍ਰਤਾਪਵਾਨ ਪਵਿੱਤਰ ਪਰਬਤ ਦੇ ਵਿਚਕਾਰ ਲਵੇਗਾ ਪਰ ਉਹ ਆਪਣੇ ਅੰਤ ਨੂੰ ਪੁੱਜ ਪਵੇਗਾ ਅਤੇ ਉਸ ਦਾ ਸਹਾਇਕ ਕੋਈ ਨਾ ਹੋਵੇਗਾ।