TSK

TSK · ਦਾਨੀਏਲ 12:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਜੋ ਉਹ ਤੁਹਾਨੂੰ ਉਨ੍ਹਾਂ ਸਾਰੀਆਂ ਕੌਮਾਂ ਨਾਲੋਂ, ਜਿਨ੍ਹਾਂ ਨੂੰ ਉਸ ਨੇ ਬਣਾਇਆ ਹੈ, ਵੱਧ ਉਸਤਤ, ਨਾਮ ਅਤੇ ਸਨਮਾਨ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਦਿੱਤਾ ਸੀ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤਰ ਪਰਜਾ ਹੋਵੋ।

ਕਿਉਂ ਜੋ ਮੈਂ ਆਪਣਾ ਹੱਥ ਸਵਰਗ ਵੱਲ ਚੁੱਕਦਾ ਹਾਂ ਅਤੇ ਮੈਂ ਕਹਿੰਦਾ ਹਾਂ, ਮੈਂ ਸਦੀਪਕਾਲ ਜੀਉਂਦਾ ਹਾਂ।

ਉਹ ਉਨ੍ਹਾਂ ਨੂੰ “ਪਵਿੱਤਰ ਪਰਜਾ,” “ਯਹੋਵਾਹ ਦੇ ਛੁਡਾਏ ਹੋਏ” ਆਖਣਗੇ, ਅਤੇ ਤੇਰਾ ਨਾਮ “ਲੱਭੀ ਹੋਈ” ਅਰਥਾਤ “ਨਾ ਤਿਆਗੀ ਹੋਈ ਨਗਰੀ” ਸੱਦਿਆ ਜਾਵੇਗਾ।

ਰਾਜਾ ਇਹ ਗੱਲ ਕਰ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕਿ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਇਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੇਰੇ ਕੋਲੋਂ ਲੈ ਲਿਆ ਗਿਆ ਹੈ।

ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ।

ਉਸ ਨੇ ਮੈਨੂੰ ਆਖਿਆ ਕਿ ਦੋ ਹਜ਼ਾਰ ਤਿੰਨ ਸੌ ਸ਼ਾਮ ਅਤੇ ਸਵੇਰ ਤੱਕ ਹੈ ਫਿਰ ਪਵਿੱਤਰ ਸਥਾਨ ਸ਼ੁੱਧ ਕੀਤਾ ਜਾਵੇਗਾ।

ਉਹ ਉੱਤਰ ਦਾ ਰਾਜਾ ਮੁੜੇਗਾ ਅਤੇ ਇੱਕ ਦਲ ਨੂੰ ਜੋ ਪਹਿਲਾਂ ਨਾਲੋਂ ਡਾਢਾ ਹੋਵੇਗਾ ਇਕੱਠਿਆਂ ਕਰੇਗਾ ਅਤੇ ਕਈਆਂ ਸਾਲਾਂ ਪਿੱਛੋਂ ਉਹ ਆਪਣੀ ਵੱਡੀ ਫ਼ੌਜ ਅਤੇ ਢੇਰ ਸਾਰੇ ਮਾਲ ਸਣੇ ਆਵੇਗਾ।

ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹੈਕਲ ਵਿੱਚੋਂ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ।

‹ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।›

ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ।

ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ।

ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।