TSK

TSK · ਦਾਨੀਏਲ 2:20

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।

ਤਦ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਕਿ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਮਹਿਮਾ ਕੀਤੀ ਅਤੇ ਆਪੋ ਆਪਣੇ ਸਿਰ ਝੁਕਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ

ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!”

ਉਹ ਦੇ ਨਾਲ ਸ਼ਕਤੀ ਅਤੇ ਸਮਝ ਹੈ, ਧੋਖਾ ਦੇਣ ਵਾਲਾ ਅਤੇ ਧੋਖਾ ਖਾਣ ਵਾਲਾ ਉਹ ਦੇ ਹਨ।

ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।

ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ,

ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!

ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,

ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।

ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।

¶ ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।