TSK

TSK · ਦਾਨੀਏਲ 2:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ

ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।

ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ।

ਅਤੇ ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਤੱਕਦੇ ਸਨ ਕਿ ਉਹ ਦੀ ਬੁੱਧੀ ਨੂੰ ਸੁਣਨ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ।

ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਣ ਅਤੇ ਜਿਹੜੇ-ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ।

¶ ਤਦ ਰਾਜਾ ਨੇ ਸਾਰੇ ਕਨੂੰਨਾਂ ਅਤੇ ਨਿਯਮਾਂ ਨੂੰ ਜਾਣਨ ਵਾਲੇ ਬੁੱਧਵਾਨਾਂ ਨੂੰ ਪੁੱਛਿਆ ਕਿਉਂਕਿ ਉਹ ਸਾਰੇ ਕਨੂੰਨ ਬਣਾਉਣ ਅਤੇ ਨਿਆਂ ਕਰਨ ਲਈ ਇਸੇ ਤਰ੍ਹਾਂ ਹੀ ਕਰਦਾ ਸੀ।

ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ।

ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!

ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।

¶ ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -

ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ!

ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।

ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇਂ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!

ਬਹੁਤ ਸਾਲਾਂ ਦੇ ਪਿੱਛੋਂ ਉਹ ਆਪਸ ਵਿੱਚ ਮੇਲ ਕਰਨਗੇ ਕਿਉਂ ਜੋ ਦੱਖਣ ਦੇ ਰਾਜੇ ਦੀ ਧੀ ਉੱਤਰ ਦੇ ਰਾਜੇ ਕੋਲ ਆਵੇਗੀ, ਤਾਂ ਜੋ ਏਕਤਾ ਕਰੇ ਪਰ ਉਹ ਆਪਣੇ ਬਾਹਾਂ ਦੇ ਜ਼ੋਰ ਨੂੰ ਨਾ ਰੱਖੇਗੀ, ਉਹ ਵੀ ਨਾ ਖੜਾ ਹੋਵੇਗਾ ਅਤੇ ਨਾ ਹੀ ਉਹ ਦੀ ਬਾਂਹ, ਸਗੋਂ ਜੋ ਉਸ ਨੂੰ ਲਿਆਏ ਸਨ ਉਹਨਾਂ ਸਣੇ, ਉਹਨਾਂ ਦੇ ਪਿਉ ਸਣੇ ਅਤੇ ਜਿਸ ਨੇ ਉਹਨਾਂ ਦਿਨਾਂ ਵਿੱਚ ਉਸ ਨੂੰ ਜ਼ੋਰ ਦਿੱਤਾ ਸੀ ਉਸ ਦੇ ਸਣੇ ਛੱਡ ਦਿੱਤੀ ਜਾਏਗੀ।

‹ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।›

ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।

ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।

ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”