TSK

TSK · ਦਾਨੀਏਲ 2:40

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਦੀਆਂ ਲੱਤਾਂ ਲੋਹੇ ਦੀਆਂ, ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ।

ਤਦ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾ ਵੀ ਜਾਣਾ ਜਿਹੜਾ ਉਹਨਾਂ ਸਭਨਾਂ ਨਾਲੋਂ ਵੱਖਰਾ ਸੀ, ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ-ਟੋਟੇ ਕਰਦਾ ਅਤੇ ਆਪਣੇ ਪੈਰਾਂ ਹੇਠ ਲਿਤਾੜਦਾ ਸੀ।

ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ।

ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ਼ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ।

ਜੇਕਰ ਅਸੀਂ ਇਸ ਨੂੰ ਓਵੇਂ ਹੀ ਛੱਡ ਦਿੱਤਾ, ਤਾਂ ਹਰ ਕੋਈ ਉਸ ਉੱਤੇ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੀ ਹੈਕਲ ਅਤੇ ਸਾਡੀ ਕੌਮ ਨੂੰ ਨਾਸ ਕਰ ਦੇਣਗੇ।”