TSK

TSK · ਦਾਨੀਏਲ 2:45

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਹ ਸੱਤ ਚੰਗੀਆਂ ਗਾਂਈਆਂ ਸੱਤ ਸਾਲ ਹਨ ਅਤੇ ਇਹ ਸੱਤ ਸਿੱਟੇ ਵੀ ਸੱਤ ਸਾਲ ਹਨ। ਇਹ ਸੁਫ਼ਨਾ ਇੱਕੋ ਹੀ ਹੈ।

ਇਹ ਸੁਫ਼ਨਾ ਫ਼ਿਰਊਨ ਨੂੰ ਦੋ ਵਾਰ ਇਸ ਲਈ ਵਿਖਾਇਆ ਗਿਆ ਹੈ ਕਿਉਂ ਜੋ ਇਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਤੇ ਪਰਮੇਸ਼ੁਰ ਇਸ ਨੂੰ ਜਲਦ ਹੀ ਪੂਰਾ ਕਰੇਗਾ।

ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ ਤੇਰੇ ਤੁੱਲ ਕੋਈ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ।

ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰੋ, ਪ੍ਰਭੂ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ!”

ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਅਸੀਂ ਉਹ ਨੂੰ ਨਹੀਂ ਜਾਣਦੇ, ਉਹ ਦੇ ਵਰਿਹਾਂ ਦੀ ਗਿਣਤੀ ਸਮਝ ਤੋਂ ਪਰ੍ਹੇ ਹੈ।

ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ!

ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।

ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।

¶ ਤਦ ਦਾਨੀਏਲ ਅਰਯੋਕ ਕੋਲ ਗਿਆ ਜਿਸ ਨੂੰ ਰਾਜੇ ਨੇ ਬਾਬਲ ਦੇ ਵਿਦਵਾਨਾਂ ਦੇ ਨਾਸ ਕਰਨ ਲਈ ਠਹਿਰਾਇਆ ਸੀ ਅਤੇ ਉਹ ਨੂੰ ਇਉਂ ਬੋਲਿਆ ਕਿ ਬਾਬਲ ਦੇ ਵਿਦਵਾਨਾਂ ਨੂੰ ਨਾਸ ਨਾ ਕਰੀਂ। ਮੈਨੂੰ ਰਾਜੇ ਦੇ ਦਰਬਾਰ ਲੈ ਚੱਲ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।

ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।

ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ। ਸਾਰੇ ਉਸ ਦੇ ਚੁੱਕਣ ਵਾਲੇ ਜ਼ਖਮੀ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆਂ ਹੋਣਗੀਆਂ।

ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।›

¶ ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।›

‹ਇਸ ਲਈ ਜੋ ਕੁਝ ਤੂੰ ਵੇਖਿਆ, ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ।›

¶ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ!