TSK

TSK · ਦਾਨੀਏਲ 2:47

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ।

ਯਹੋਵਾਹ ਸਮਰੱਥ ਪਰਮੇਸ਼ੁਰ, ਹਾਂ, ਯਹੋਵਾਹ ਸਮਰੱਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ।

ਉਹ ਜਾਜਕਾਂ ਨੂੰ ਨੰਗੇ ਪੈਰੀਂ ਗੁਲਾਮੀ ਵਿੱਚ ਲੈ ਜਾਂਦਾ ਹੈ, ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ।

ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।

ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।

ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।

ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ।

ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ।

ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।

ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇਂ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!

ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ।

ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।

ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”