TSK

TSK · ਦਾਨੀਏਲ 3:19

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫਿਰ ਯਾਕੂਬ ਨੇ ਲਾਬਾਨ ਦੇ ਚਿਹਰੇ ਵੱਲ ਵੇਖਿਆ ਅਤੇ ਜਾਣ ਲਿਆ ਕਿ ਉਹ ਪਹਿਲਾਂ ਵਾਂਗੂੰ ਉਹ ਦੀ ਵੱਲ ਨਹੀਂ ਸੀ।

ਅਤੇ ਜੇਕਰ ਤੁਸੀਂ ਇਹ ਸਭ ਕਰਕੇ ਵੀ ਤੁਸੀਂ ਮੇਰੇ ਵੱਲ ਧਿਆਨ ਨਾ ਕਰੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।

ਤਾਂ ਮੈਂ ਵੀ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਮੈਂ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।

ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲ਼ਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਤੇ ਬਾਲਣ ਉੱਤੇ ਡੋਹਲ ਦਿਓ।

ਪਰ ਮੈਂ ਤੇਰਾ ਬੈਠਣਾ ਤੇ ਤੇਰਾ ਅੰਦਰ-ਬਾਹਰ ਆਉਣਾ ਜਾਣਾ ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।

ਅਤੇ ਰਾਜਾ ਗੁੱਸੇ ਨਾਲ ਭਰ ਗਿਆ ਅਤੇ ਮਧ ਪੀਣੀ ਛੱਡ ਕੇ ਉੱਠਿਆ ਅਤੇ ਸ਼ਾਹੀ ਬਾਗ਼ ਵਿੱਚ ਚਲਾ ਗਿਆ ਪਰ ਹਾਮਾਨ ਰਾਣੀ ਅਸਤਰ ਕੋਲ ਆਪਣੀ ਜਾਨ ਬਖ਼ਸ਼ਾਉਣ ਲਈ ਖੜ੍ਹਾ ਹੋ ਗਿਆ, ਕਿਉਂਕਿ ਉਸ ਨੇ ਵੇਖਿਆ ਕਿ ਰਾਜਾ ਨੇ ਮੇਰੀ ਹਾਨੀ ਕਰਨ ਦਾ ਇਰਾਦਾ ਬਣਾ ਲਿਆ ਹੈ।

ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।

ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਉਹਨਾਂ ਦੋਹਾਂ ਨਾਲੋਂ ਭਾਰਾ ਹੈ।

ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।

ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।

¶ ‹ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।›