¶ ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਦੂਤ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ।
TSK
TSK · ਦਾਨੀਏਲ 3:25
Treasury of Scripture Knowledge references in ਪੰਜਾਬੀ IRV.
ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ?”
ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।
ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।
ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!
ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?