ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।
TSK
TSK · ਦਾਨੀਏਲ 3:26
Treasury of Scripture Knowledge references in ਪੰਜਾਬੀ IRV.
ਉਹਨਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਉਹ ਯਰਦਨ ਤੋਂ ਬਾਹਰ ਆਉਣ।
¶ ਉਹਨਾਂ ਨੇ ਸਾਨੂੰ ਇਹ ਉੱਤਰ ਦਿੱਤਾ ਕਿ ਅਸੀਂ ਅਕਾਸ਼ ਅਤੇ ਧਰਤੀ ਦੇ ਪਰਮੇਸ਼ੁਰ ਦੇ ਦਾਸ ਹਾਂ, ਅਤੇ ਉਸੇ ਭਵਨ ਨੂੰ ਬਣਾਉਂਦੇ ਹਾਂ, ਜਿਸ ਨੂੰ ਬਹੁਤ ਸਾਲ ਪਹਿਲਾਂ ਇਸਰਾਏਲ ਦੇ ਇੱਕ ਵੱਡੇ ਰਾਜਾ ਨੇ ਬਣਾਇਆ ਤੇ ਪੂਰਾ ਕੀਤਾ ਸੀ।
ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।
ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ!
ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ।
ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ।
ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।
ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।