TSK

TSK · ਦਾਨੀਏਲ 4:11

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ।

ਇਸ ਲਈ ਪਾਣੀ ਬਹੁਤਾ ਫੁੱਟ ਨਿੱਕਲਣ ਕਰਕੇ ਉਸ ਦਾ ਕੱਦ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਹੋ ਗਿਆ ਅਤੇ ਉਸ ਦੀਆਂ ਟਹਿਣੀਆਂ ਬਹੁਤੀਆਂ ਤੇ ਲੰਮੀਆਂ ਹੋ ਗਈਆਂ।

ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਸ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਸ ਦੇ ਹੇਠ ਜੰਗਲੀ ਜਾਨਵਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ।