ਉਸ ਨੇ ਆਪਣੇ ਪਿਤਾ ਨੂੰ ਆਖਿਆ ਹੇ ਮੇਰੇ ਸੁਆਮੀ, ਤੁਹਾਡੀਆਂ ਅੱਖਾਂ ਵਿੱਚ ਇਹ ਗੱਲ ਨਰਾਜ਼ਗੀ ਦੀ ਨਾ ਹੋਵੇ ਕਿ ਮੈਂ ਤੁਹਾਡੇ ਸਾਹਮਣੇ ਨਾ ਉੱਠ ਸਕੀ, ਕਿਉਂ ਜੋ ਮੈਂ ਮਾਹਵਾਰੀ ਦੇ ਹਾਲ ਵਿੱਚ ਹਾਂ। ਇਸ ਲਈ ਉਸ ਨੇ ਲੱਭਿਆ ਪਰ ਉਸ ਨੂੰ ਬੁੱਤ ਨਾ ਲੱਭੇ।
TSK
TSK · ਦਾਨੀਏਲ 4:19
Treasury of Scripture Knowledge references in ਪੰਜਾਬੀ IRV.
ਤਾਂ ਤੂੰ ਆਖੀਂ ਇਹ ਤੁਹਾਡੇ ਦਾਸ ਯਾਕੂਬ ਦੇ ਹਨ। ਇਹ ਇੱਕ ਨਜ਼ਰਾਨਾ ਹੈ ਜਿਹੜਾ ਮੇਰੇ ਸੁਆਮੀ ਨੇ ਏਸਾਓ ਲਈ ਭੇਜਿਆ ਹੈ ਅਤੇ ਵੇਖੋ, ਉਹ ਵੀ ਸਾਡੇ ਪਿੱਛੇ ਹੈ।
ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।
¶ ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਗੁਫ਼ਾ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਰਾਜਾ! ਜਦ ਸ਼ਾਊਲ ਨੇ ਪਿਛੇ ਮੁੜ ਕੇ ਜਦ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
ਤਦ ਵੇਖੋ, ਉਹ ਕੂਸ਼ੀ ਆਇਆ ਅਤੇ ਉਸ ਕੂਸ਼ੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਮੈਂ ਚੰਗੀ ਖ਼ਬਰ ਲਿਆਇਆ ਹਾਂ ਕਿ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਾਰਿਆਂ ਤੋਂ ਜੋ ਤੁਹਾਡੇ ਵਿਰੁੱਧ ਉੱਠੇ ਸਨ, ਤੁਹਾਡਾ ਬਦਲਾ ਲਿਆ।
¶ ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।
ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।
ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ।
ਅਖ਼ੀਰ ਨੂੰ ਦਾਨੀਏਲ ਜਿਸ ਦਾ ਨਾਮ ਮੇਰੇ ਦੇਵਤੇ ਦੇ ਨਾਮ ਦੇ ਅਨੁਸਾਰ ਬੇਲਟਸ਼ੱਸਰ ਹੈ, ਮੇਰੇ ਹਜ਼ੂਰ ਆਇਆ ਅਤੇ ਉਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ,
ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ।
ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।
ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।
ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।