TSK

TSK · ਦਾਨੀਏਲ 4:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਸ ਦਾ ਸਭ ਕੁਝ ਤੇਰੇ ਹੱਥ ਵਿੱਚ ਹੈ। ਸਿਰਫ਼ ਉਸ ਨੂੰ ਹੱਥ ਨਾ ਲਾਵੀਂ।” ਤਦ ਸ਼ੈਤਾਨ ਯਹੋਵਾਹ ਦੇ ਹਜ਼ੂਰੋਂ ਚਲਿਆ ਗਿਆ।

ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -

ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।

ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।

¶ ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ,

ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।