TSK

TSK · ਦਾਨੀਏਲ 5:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ।

ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ।

ਉਸ ਦੇ ਮਗਰੋਂ ਉਹ ਨੇ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬਿਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ

ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।

¶ ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ।

ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ

ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ

ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।

¶ ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ?

ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।