TSK

TSK · ਦਾਨੀਏਲ 6:22

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁਝ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ।

ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।

ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਸੇਵਕ ਦੇ ਪਿਛੇ ਇਸ ਤਰ੍ਹਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?

ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਗਧਾ ਤੇ ਸ਼ੇਰ ਲਾਸ਼ ਦੇ ਕੋਲ ਖੜ੍ਹੇ ਸਨ। ਸ਼ੇਰ ਨੇ ਨਾ ਲੋਥ ਖਾਧੀ ਅਤੇ ਨਾ ਗਧੇ ਨੂੰ ਪਾੜਿਆ।

ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ! ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ,

ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,

ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।

ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।

ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।

ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।

ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ।

ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।

ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ ‹“ਏਲੀ ਏਲੀ ਲਮਾ ਸਬਕਤਨੀ” ›ਜਿਸ ਦਾ ਅਰਥ ਇਹ ਹੈ, ‹ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?›

ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!

ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ।

¶ ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।

ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,