TSK

TSK · ਦਾਨੀਏਲ 6:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਉਹ ਨਿਆਈਂ ਚੰਗੀ ਤਰ੍ਹਾਂ ਪੁੱਛ-ਗਿੱਛ ਕਰਨ ਅਤੇ ਵੇਖੋ, ਜੇਕਰ ਉਨ੍ਹਾਂ ਨੂੰ ਪਤਾ ਲੱਗੇ ਕਿ ਉਹ ਝੂਠਾ ਗਵਾਹ ਹੈ ਅਤੇ ਆਪਣੇ ਭਰਾ ਦੇ ਵਿਰੁੱਧ ਝੂਠੀ ਗਵਾਹੀ ਦਿੱਤੀ ਹੈ,

ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤਰਾਂ ਧੀਆਂ, ਉਹ ਦੇ ਬਲ਼ਦ, ਗਧੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਘਾਟੀ ਵਿੱਚ ਉੱਪਰ ਲੈ ਆਏ।

ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ। ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ।

ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਹੁਕਮ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ।

ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।

ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ।