TSK

TSK · ਦਾਨੀਏਲ 6:28

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ,

ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।

ਦਾਨੀਏਲ ਕੋਰਸ਼ ਰਾਜਾ ਦੇ ਪਹਿਲੇ ਸਾਲ ਤੱਕ ਦਰਬਾਰੀ ਰਿਹਾ।

¶ ਫ਼ਾਰਸ ਦੇ ਪਾਤਸ਼ਾਹ ਕੋਰਸ਼ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ੱਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ।