TSK

TSK · ਦਾਨੀਏਲ 6:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ?

ਪਰ ਉਸ ਦੇ ਮਾਤਾ-ਪਿਤਾ ਨਾ ਸਮਝ ਸਕੇ ਕਿ ਇਹ ਗੱਲ ਯਹੋਵਾਹ ਦੇ ਵੱਲੋਂ ਸੀ, ਜੋ ਫ਼ਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਬਹਾਨਾ ਲੱਭਦਾ ਸੀ। ਉਸ ਸਮੇਂ ਫ਼ਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ।

ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫ਼ਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ।

ਤਦ ਅਹੀਮਲਕ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਸੇਵਕਾਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਰਾਜਾ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਇੱਜ਼ਤ ਵਾਲਾ ਹੈ?

ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।

¶ ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।

ਹੇ ਯਹੋਵਾਹ, ਤੂੰ ਉਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈ ਜੋ ਮੇਰੇ ਮਰਨ ਲਈ ਹਨ ਉਹਨਾਂ ਦੀ ਬਦੀ ਨਾ ਢੱਕ, ਨਾ ਉਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਉਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਉਹਨਾਂ ਨਾਲ ਐਉਂ ਵਰਤ!।

¶ ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ।

ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ।

ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।

ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।

¶ ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ।

ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ।

ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l

ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ