ਅਤੇ ਸਵੇਰੇ ਹੀ ਉਸ ਦਾ ਮਨ ਬੇਚੈਨ ਹੋ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਤੇ ਸਾਰੇ ਜੋਤਸ਼ੀ ਸੱਦ ਲਏ, ਤਦ ਫ਼ਿਰਊਨ ਨੇ ਉਨ੍ਹਾਂ ਨੂੰ ਆਪਣੇ ਸੁਫ਼ਨੇ ਦੱਸੇ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸਕਿਆ।
TSK
TSK · ਦਾਨੀਏਲ 7:15
Treasury of Scripture Knowledge references in ਪੰਜਾਬੀ IRV.
ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ। ਜੋ ਕੁਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।
ਤਦ ਰਾਜੇ ਨੇ ਉਹਨਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ।
¶ ਤਦ ਦਾਨੀਏਲ ਜਿਸ ਦਾ ਨਾਮ ਬੇਲਟਸ਼ੱਸਰ ਵੀ ਸੀ ਕੁਝ ਦੇਰ ਤੱਕ ਚੁੱਪ ਰਿਹਾ ਅਤੇ ਆਪਣੇ ਖ਼ਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਸ ਨੂੰ ਆਖਿਆ, ਹੇ ਬੇਲਟਸ਼ੱਸਰ ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਸੁਆਮੀ, ਇਹ ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ!
ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।
ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।
ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ।
ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ।