ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
TSK
TSK · ਦਾਨੀਏਲ 8:14
Treasury of Scripture Knowledge references in ਪੰਜਾਬੀ IRV.
ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ।
ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ।
ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹੈਕਲ ਵਿੱਚੋਂ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ।
ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l
¶ ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!
ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ।