TSK

TSK · ਦਾਨੀਏਲ 8:18

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ।

ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ।

ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਬਰਾਉਂਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।

ਪਰ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣੀਆਂ ਅਤੇ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣਨ ਦੇ ਵੇਲੇ ਘੂਕ ਨੀਂਦ ਵਿੱਚ ਮੂੰਹ ਦੇ ਬਲ ਪੈ ਗਿਆ ਅਤੇ ਮੇਰਾ ਮੂੰਹ ਧਰਤੀ ਵੱਲ ਸੀ।

ਤਦ ਇੱਕ ਜਨ ਨੇ ਜਿਸ ਦਾ ਮੂੰਹ ਮਨੁੱਖ ਵਰਗਾ ਸੀ ਮੁੜ ਮੈਨੂੰ ਛੂਹਿਆ ਅਤੇ ਉਸ ਨੇ ਮੈਨੂੰ ਜ਼ੋਰ ਦਿੱਤਾ।

ਪਤਰਸ ਅਤੇ ਉਸ ਦੇ ਸਾਥੀ ਨੀਂਦਰ ਨਾਲ ਭਰੇ ਹੋਏ ਸਨ ਅਤੇ ਜਦ ਉਹ ਜਾਗੇ ਤਾਂ ਉਸ ਦੇ ਤੇਜ ਨੂੰ ਅਤੇ ਉਨ੍ਹਾਂ ਦੋਨਾਂ ਜਣਿਆਂ ਨੂੰ ਜਿਹੜੇ ਉਸ ਦੇ ਨਾਲ ਖੜੇ ਸਨ, ਵੇਖਿਆ।

ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ।