¶ ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ
TSK
TSK · ਦਾਨੀਏਲ 8:2
Treasury of Scripture Knowledge references in ਪੰਜਾਬੀ IRV.
¶ ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ। ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ,
ਤਦ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਦਾ ਹੁਕਮ ਅਤੇ ਨਿਯਮ ਸੁਣਨ ਵਿੱਚ ਆਇਆ ਅਤੇ ਜਦ ਬਹੁਤ ਸਾਰੀਆਂ ਕੁਆਰੀਆਂ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੀਆਂ ਕੀਤੀਆਂ ਗਈਆਂ ਅਤੇ ਹੇਗਈ ਦੇ ਹਵਾਲੇ ਕੀਤੀਆਂ ਗਈਆਂ ਤਦ ਅਸਤਰ ਵੀ ਸ਼ਾਹੀ ਮਹਿਲ ਵਿੱਚ ਲਿਆਂਦੀ ਗਈ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।
ਅਸਤਰ ਨੇ ਉੱਤਰ ਦਿੱਤਾ, “ਉਹ ਵਿਰੋਧੀ ਅਤੇ ਵੈਰੀ ਇਹੋ ਦੁਸ਼ਟ ਹਾਮਾਨ ਹੈ!” ਤਦ ਹਾਮਾਨ ਰਾਜਾ ਅਤੇ ਰਾਣੀ ਦੇ ਸਾਹਮਣੇ ਡਰ ਗਿਆ।
ਉਸੇ ਦਿਨ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਮਾਰੇ ਗਏ ਸਨ, ਉਨ੍ਹਾਂ ਦੀ ਗਿਣਤੀ ਰਾਜਾ ਨੂੰ ਦੱਸੀ ਗਈ।
ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।
ਜ਼ਿਮਰੀ ਦੇ ਸਾਰੇ ਰਾਜਿਆਂ ਨੂੰ, ਏਲਾਮ ਦੇ ਸਾਰੇ ਰਾਜਿਆਂ ਨੂੰ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ,
ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।
¶ ਮੈਂ ਦਾਨੀਏਲ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਇਸ ਦਰਸ਼ਣ ਨੇ ਮੈਨੂੰ ਘਬਰਾ ਦਿੱਤਾ।
¶ ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।