ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।
TSK
TSK · ਦਾਨੀਏਲ 8:24
Treasury of Scripture Knowledge references in ਪੰਜਾਬੀ IRV.
ਸੋ ਉਹ ਸੈਨਾਂ ਸਦਾ ਦੀ ਹੋਮ ਦੀ ਭੇਂਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਸਫ਼ਲ ਹੁੰਦਾ ਰਿਹਾ।
ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ।
ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਕਤਾਨੀ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸਹੁੰ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ।
ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।
ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ।
ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ।