ਲੇਵੀਆਂ 26:37
TSK
ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।
TSK
Treasury of Scripture Knowledge references in ਪੰਜਾਬੀ IRV.
ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।
ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ।
ਅਤੇ ਦੱਖਣ ਦੇ ਰਾਜੇ ਦਾ ਕ੍ਰੋਧ ਜਾਗੇਗਾ ਅਤੇ ਉਹ ਨਿੱਕਲ ਕੇ ਉਸ ਦੇ ਨਾਲ, ਹਾਂ, ਉੱਤਰ ਦੇ ਰਾਜੇ ਦੇ ਨਾਲ ਲੜਾਈ ਕਰੇਗਾ ਅਤੇ ਵੱਡਾ ਦਲ ਲੈ ਕੇ ਆਵੇਗਾ ਅਤੇ ਉਹ ਵੱਡਾ ਦਲ ਉਸ ਦੇ ਹੱਥ ਵਿੱਚ ਦਿੱਤਾ ਜਾਵੇਗਾ।