TSK

TSK · ਦਾਨੀਏਲ 9:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦਾ ਉਲੰਘਣ ਕੀਤਾ। ਉਹ ਸਭ ਕੁਝ ਜਿਸ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਉਹਨਾਂ ਨੇ ਨਾ ਤਾਂ ਮੰਨਿਆ ਅਤੇ ਨਾ ਹੀ ਉਹ ਨੂੰ ਪੂਰਾ ਕੀਤਾ।

ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।

ਉਹ ਉਸ ਦੇ ਵਿੱਚ ਆ ਵੜੇ ਅਤੇ ਉਹਨਾਂ ਨੇ ਕਬਜ਼ਾ ਕਰ ਲਿਆ, ਪਰ ਉਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹੜਾ ਤੂੰ ਉਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਇਸ ਲਈ ਤੂੰ ਸਾਰੀ ਬੁਰਿਆਈ ਨੂੰ ਉਹਨਾਂ ਲਈ ਸੱਦ ਲਿਆ

¶ ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।