ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ। ਯਹੋਵਾਹ ਸੱਚ ਹੈ। ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ।
TSK
TSK · ਦਾਨੀਏਲ 9:14
Treasury of Scripture Knowledge references in ਪੰਜਾਬੀ IRV.
ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ।
ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।
ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।
ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਵੇਂ ਮੈਂ ਉਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਉਹਨਾਂ ਨੂੰ ਪੁੱਟਾਂ ਅਤੇ ਢਾਹਵਾਂ, ਉਲਟਾਵਾਂ ਅਤੇ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਠਾਂਗਾ ਭਈ ਮੈਂ ਉਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ
ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ।
¶ ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!