TSK

TSK · ਦਾਨੀਏਲ 9:18

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।

ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।

ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।

ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।

¶ ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ।

ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ।

ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?

ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।

ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।

ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ

ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ।

ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।