ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾਂ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ।
TSK
TSK · ਦਾਨੀਏਲ 9:2
Treasury of Scripture Knowledge references in ਪੰਜਾਬੀ IRV.
ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ।
ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।
ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ।
ਅਤੇ ਇਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਇਹ ਕੌਮਾਂ ਸੱਤਰ ਵਰਿਹਾਂ ਦੀ ਤੱਕ ਬਾਬਲ ਦੇ ਰਾਜਾ ਦੀ ਟਹਿਲ ਕਰਨਗੀਆਂ
ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ
¶ ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!
¶ ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਦੇਖਿਆ ਅਤੇ ਉਹ ਦਾ ਅਰਥ ਲੱਭਦਾ ਸੀ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖੜ੍ਹਾ ਸੀ ਜਿਸ ਦਾ ਰੂਪ ਮਨੁੱਖ ਜਿਹਾ ਸੀ।
ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜਕਾਂ ਨੂੰ ਆਖ ਕਿ ਜਦ ਤੁਸੀਂ ਇਹਨਾਂ ਸੱਤਰ ਸਾਲਾਂ ਤੋਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿੱਚ ਵਰਤ ਰੱਖਦੇ ਅਤੇ ਸੋਗ ਕਰਦੇ ਸੀ, ਕੀ ਤੁਸੀਂ ਕਦੀ ਮੇਰੇ ਲਈ ਵਰਤ ਰੱਖਿਆ?
¶ ‹ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ।›
ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ।
ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ।
ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ।