TSK

TSK · ਦਾਨੀਏਲ 9:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਇਸ ਤਰ੍ਹਾਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸ਼ਾਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ।

ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ।

ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ।

¶ ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ।

ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।

ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਦੇ ਬਲ ਵੱਡੀ ਨੀਂਦ ਵਿੱਚ ਧਰਤੀ ਉੱਤੇ ਪਿਆ ਸੀ ਤਾਂ ਉਹ ਨੇ ਮੈਨੂੰ ਛੂਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ।

ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।

ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ ‹“ਏਲੀ ਏਲੀ ਲਮਾ ਸਬਕਤਨੀ” ›ਜਿਸ ਦਾ ਅਰਥ ਇਹ ਹੈ, ‹ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?›

¶ ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ

ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।