ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
TSK
TSK · ਦਾਨੀਏਲ 9:23-27
Treasury of Scripture Knowledge references in ਪੰਜਾਬੀ IRV.
ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੇ ਮਨੁੱਖ ਹੋਣ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ।
ਉਹ ਤੇਰੀ ਮਾਇਆ ਲੁੱਟ ਲੈਣਗੇ, ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ, ਤੇਰੇ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਦੇਣਗੇ।
ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ।
¶ ‹ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)›
ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਚੁਫ਼ੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਲ੍ਹਕੇ ਉਸ ਦੇ ਲਈ ਪ੍ਰਾਸਚਿਤ ਕੀਤਾ ਅਤੇ ਉਸ ਨੂੰ ਪਵਿੱਤਰ ਕੀਤਾ।
ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!
ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ।
ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ।
ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।
¶ ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ, ਉਹ ਤੈਨੂੰ ਫੇਰ ਗੁਲਾਮ ਬਣਾ ਕੇ ਨਹੀਂ ਲੈ ਜਾਵੇਗਾ! ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ, ਉਹ ਤੇਰੇ ਪਾਪ ਉਘਾੜ ਦੇਵੇਗਾ!
ਜਦ ਤੂੰ ਉਹਨਾਂ ਦਿਨਾਂ ਨੂੰ ਪੂਰਾ ਕਰ ਲਵੇਂ, ਤਾਂ ਫਿਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲ੍ਹੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।
ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!
‹ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ,› ‹ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ› ‹ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ।› ‹ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ› ‹ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ› ‹ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।›
¶ ਤਦ ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।›
ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।
ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।
¶ ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ।
ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।
ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ।
ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ।
ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
¶ ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।
ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ।
ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
¶ ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ।
ਤਦ ਪਰਮੇਸ਼ੁਰ ਦੇ ਭਵਨ ਦਾ ਕੰਮ, ਜੋ ਯਰੂਸ਼ਲਮ ਵਿੱਚ ਸੀ ਰੁੱਕ ਗਿਆ, ਅਤੇ ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਜੇ ਸਾਲ ਤੱਕ ਰੁੱਕਿਆ ਰਿਹਾ।
¶ ਇਨ੍ਹਾਂ ਗੱਲਾਂ ਦੇ ਬਾਅਦ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਹਿਲਕੀਯਾਹ ਦਾ ਪੁੱਤਰ,
¶ ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ:
ਅਤੇ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਅਤੇ ਜੇਕਰ ਤੁਸੀਂ ਆਪਣੇ ਦਾਸ ਤੋਂ ਪ੍ਰਸੰਨ ਹੋ, ਤਾਂ ਤੁਸੀਂ ਮੈਨੂੰ ਯਹੂਦਾਹ ਨੂੰ ਮੇਰੇ ਪੁਰਖਿਆਂ ਦੀਆਂ ਕਬਰਾਂ ਦੇ ਸ਼ਹਿਰ ਨੂੰ ਭੇਜ ਦਿਉ ਤਾਂ ਜੋ ਮੈਂ ਉਨ੍ਹਾਂ ਨੂੰ ਬਣਾਵਾਂ।”
¶ ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ। ਉਨ੍ਹਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਸਮਰਪਣ ਕੀਤਾ।
ਤਦ ਉਨ੍ਹਾਂ ਸਾਰਿਆਂ ਨੇ ਇੱਕ ਮਨ ਹੋ ਕੇ ਯੋਜਨਾ ਬਣਾਈ ਕਿ ਆਓ, ਯਰੂਸ਼ਲਮ ਨਾਲ ਲੜੀਏ ਅਤੇ ਉਸ ਵਿੱਚ ਗੜ੍ਹਬੜ ਪਾ ਦੇਈਏ।
¶ ਇਸ ਤਰ੍ਹਾਂ ਅਲੂਲ ਮਹੀਨੇ ਦੀ ਪੱਚੀ ਤਾਰੀਖ਼ ਨੂੰ ਅਰਥਾਤ ਬਵੰਜਾ ਦਿਨਾਂ ਵਿੱਚ ਸ਼ਹਿਰਪਨਾਹ ਬਣ ਕੇ ਪੂਰੀ ਹੋ ਗਈ।
ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ,
ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।
ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।
¶ ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈਂ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।
‹ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।›
¶ ‹ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ।›
ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”
ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”
ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ।
ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ।
ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,
ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਟਾਂ ਨੂੰ ਮੁਕਾ ਦੇਵੇਗਾ ਅਤੇ ਘਿਣਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਵੇਗਾ।
ਉਹ ਆਪਣੇ ਸਾਰੇ ਰਾਜ ਦੇ ਜ਼ੋਰ ਨਾਲ ਆਉਣ ਨੂੰ ਆਪਣਾ ਮੁਹਾਣਾ ਮੋੜੇਗਾ ਅਤੇ ਉਹ ਦੇ ਨਾਲ ਸਹੀ ਸ਼ਰਤਾਂ ਹੋਣਗੀਆਂ। ਉਹਨਾਂ ਨੂੰ ਪੂਰਾ ਕਰੇਗਾ ਅਤੇ ਉਹ ਉਸ ਨੂੰ ਤੀਵੀਆਂ ਦੀ ਧੀ ਦੇਵੇਗਾ ਭਈ ਉਹ ਉਸ ਨੂੰ ਵਿਗਾੜੇ ਪਰ ਉਹ ਨਾ ਤਾਂ ਖਲੋਵੇਗੀ ਨਾ ਉਹ ਉਸ ਦੇ ਲਈ ਹੋਵੇਗੀ।
ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ।
¶ ਸੈਨਾਂ ਦਾ ਪ੍ਰਭੂ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੂਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ ਅਤੇ ਸਾਰਾ ਦੇਸ਼ ਮਿਸਰ ਦੀ ਨੀਲ ਨਦੀ ਦੀ ਤਰ੍ਹਾਂ ਚੜ੍ਹਦਾ ਹੈ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ।
‹ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ।›
‹ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ।›
‹ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ।›
ਤਾਂ ਯਿਸੂ ਨੇ ਉਹ ਨੂੰ ਕਿਹਾ, ‹ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ।›
‹ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,›
‹ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।›
ਅਤੇ ਉਨ੍ਹਾਂ ਨੂੰ ਆਖਿਆ ਕਿ ‹ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।›
‹ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”›
ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ।
ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।
ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
¶ ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ। ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ ਹੋ ਜਾਵੇਗਾ।
ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
ਮੇਰੇ ਅੱਗੇ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਸਰਦਾਰਾਂ ਨੂੰ ਇਕੱਠਾ ਕਰੋ ਤਾਂ ਜੋ ਮੈਂ ਇਹ ਗੱਲਾਂ ਉਨ੍ਹਾਂ ਦੇ ਕੰਨਾਂ ਵਿੱਚ ਪਾਵਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਨ੍ਹਾਂ ਦੇ ਵਿਰੁੱਧ ਗਵਾਹ ਬਣਾਵਾਂ,
ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਲਈ ਫ਼ਾਹੀ ਬਣ ਜਾਵੇ, ਅਤੇ ਜਦ ਉਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ!
ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।
ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ।
ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ
ਤਾਂ ਵੀ ਮੈਂ ਆਪਣੇ ਉਸ ਨੇਮ ਨੂੰ ਜੋ ਤੇਰੀ ਜੁਆਨੀ ਦੇ ਦਿਨਾਂ ਵਿੱਚ ਤੇਰੇ ਨਾਲ ਸੀ, ਚੇਤੇ ਰੱਖਾਂਗਾ ਅਤੇ ਸਦਾ ਦਾ ਨੇਮ ਤੇਰੇ ਨਾਲ ਕਾਇਮ ਕਰਾਂਗਾ।
ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?
ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹੈਕਲ ਵਿੱਚੋਂ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ।
‹ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।›
ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।
ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।
ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।
ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,
ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
¶ ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ