TSK

TSK · ਦਾਨੀਏਲ 9:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ।

¶ ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸ਼ੀਬ ਦੇ ਪੁੱਤਰ ਯਹੋਹਾਨਾਨ ਦੀ ਕੋਠੜੀ ਵਿੱਚ ਗਿਆ, ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ, ਕਿਉਂ ਜੋ ਉਹ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਦੇ ਧੋਖੇ ਦੇ ਕਾਰਨ ਰੋਂਦਾ ਰਿਹਾ।

¶ ਫਿਰ ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਸੁਆਹ ਪਾ ਕੇ ਇਕੱਠੇ ਹੋ ਗਏ।

ਹਰ ਸੂਬੇ ਵਿੱਚ ਜਿੱਥੇ ਕਿਤੇ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀ ਵੱਡਾ ਵਿਰਲਾਪ ਕਰਨ, ਵਰਤ ਰੱਖਣ ਅਤੇ ਰੋਣ-ਪਿੱਟਣ ਲੱਗੇ ਅਤੇ ਬਹੁਤ ਹਾਹਾਕਾਰ ਮੱਚ ਗਿਆ ਅਤੇ ਬਹੁਤੇ ਤੱਪੜ ਪਾ ਕੇ ਸੁਆਹ ਵਿੱਚ ਬੈਠ ਗਏ।

ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ।”

ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!

¶ ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,

ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ

ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ।

ਮੈਂ ਦਾਨੀਏਲ ਉਹਨਾਂ ਦਿਨਾਂ ਵਿੱਚ ਤਿੰਨ ਹਫ਼ਤਿਆਂ ਤੱਕ ਅਫ਼ਸੋਸ ਕਰਦਾ ਰਿਹਾ।

¶ ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।

‹ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।›

ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।

ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।