TSK

TSK · ਦਾਨੀਏਲ 9:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ

ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ। ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ।

ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ।

ਤੁਸੀਂ ਉਹਨਾਂ ਤੋਂ ਭੈਅ ਨਾ ਖਾਇਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ। ਉਹ ਇੱਕ ਵੱਡਾ ਅਤੇ ਭੈਅ ਦਾਇਕ ਪਰਮੇਸ਼ੁਰ ਹੈ।

ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।

“ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈਅ ਯੋਗ ਪਰਮੇਸ਼ੁਰ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ,

¶ “ਹੁਣ ਹੇ ਸਾਡੇ ਪਰਮੇਸ਼ੁਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,

ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਿਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ।

ਉਹ ਉਸ ਦੇ ਵਿੱਚ ਆ ਵੜੇ ਅਤੇ ਉਹਨਾਂ ਨੇ ਕਬਜ਼ਾ ਕਰ ਲਿਆ, ਪਰ ਉਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹੜਾ ਤੂੰ ਉਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਇਸ ਲਈ ਤੂੰ ਸਾਰੀ ਬੁਰਿਆਈ ਨੂੰ ਉਹਨਾਂ ਲਈ ਸੱਦ ਲਿਆ

ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।

ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,

ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।

ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।